ਚੰਡੀਗੜ੍ਹ, 22 ਜਨਵਰੀ (ਬਿਊਰੋ)- ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਕਿਹਾ ਗਿਆ ਕਿ ਭਾਰਤ ਚੋਣ ਕਮਿਸ਼ਨ ਨੂੰ ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪੇਡ ਨਿਊਜ਼ ਅਤੇ ਫ਼ਰਜ਼ੀ ਓਪੀਨੀਅਨ ਪੋਲ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਕ ਪਾਸੇ ਪਾਰਟੀਆਂ ਵਲੋਂ ਨਾਮਜ਼ਦਗੀਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਜਾਰੀ ਹੈ, ਪਰ ਦੂਜੇ ਪਾਸੇ ਜਾਅਲੀ ਸਰਵੇਖਣ ਕਰਨ ਵਾਲਿਆਂ ਨੇ ਨਤੀਜੇ ਐਲਾਨਣੇ ਸ਼ੁਰੂ ਕਰ ਦਿੱਤੇ ਹਨ। ਇਹ ਆਦਰਸ਼ ਕੋਡ ਦੀ ਉਲੰਘਣਾ ਹੈ।
ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਭਾਰਤ ਚੋਣ ਕਮਿਸ਼ਨ ਨੂੰ ਕੀਤੀ ਗਈ ਇਹ ਅਪੀਲ
