ਚੀਮਾ ਨੇ ਕੀਤੀ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਦੀ ਗ੍ਰਿਫ਼ਤਾਰੀ ਦੀ ਮੰਗ

cheema/nawanpunjab.com

ਸੰਗਰੂਰ, 24 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਕਾਂਗਰਸ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਮਲੇਰਕੋਟਲਾ ਪੁਲਿਸ ਥਾਣੇ ਵਿਚ ਨਫਰਤੀ ਭਾਸ਼ਣ ਮਾਮਲੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ।

ਮਲੇਰਕੋਟਲਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਰਹੀ ਰਜੀਆ ਸੁਲਤਾਨਾ ਦੇ ਪਤੀ ਮੁਹੰਮਦ ਮੁਸਤਫ਼ਾ ਤੇ ਕਥਿਤ ਭੜਕਾਊ ਭਾਸ਼ਣ ਦੇਣ ਦੇ ਦੋਸ਼ ਲੱਗੇ ਹਨ। ਇਹ ਵੀ ਜ਼ਿਕਰਯੋਗ ਹੈ ਮੁਸਤਫ਼ਾ ਸਾਰੇ ਦੋਸ਼ਾਂ ਨੂੰ ਨਕਾਰ ਚੁੱਕੇ ਹਨ।

Leave a Reply

Your email address will not be published. Required fields are marked *