ਗੈਰ ਕਾਨੂੰਨੀ ਮਾਈਨਿੰਗ ਸਬੰਧੀ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ, CM ਚੰਨੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ

rajpal/nawanpunjab.com

ਚੰਡੀਗੜ੍ਹ, 24 ਜਨਵਰੀ (ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਦੀ ਅਗਵਾਈ ‘ਚ ਪਾਰਟੀ ਦੇ ਵਫ਼ਦ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸੋਮਵਾਰ ਨੂੰ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਕਰਦਿਆਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਲੈ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਦੇ ਹਲਕੇ ਚਮਕੌਰ ਸਾਹਿਬ ‘ਚ ਆਮ ਆਦਮੀ ਪਾਰਟੀ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕੀਤਾ ਗਿਆ ਸੀ। ਰਾਘਵ ਚੱਢਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਸ ਗੱਲ ਨੂੰ ਕਬੂਲਿਆ ਗਿਆ ਸੀ ਕਿ ਮੁੱਖ ਮੰਤਰੀ ਚੰਨੀ ਗੈਰ ਕਾਨੂੰਨੀ ਰੇਤ ਮਾਫ਼ੀਆ ਚਲਾਉਂਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਤੱਥਾਂ ਤੋਂ ਰਾਜਪਾਲ ਨੂੰ ਜਾਣੂੰ ਕਰਵਾਇਆ ਗਿਆ ਹੈ।

ਰਾਘਵ ਚੱਢਾ ਨੇ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ‘ਚ ਖ਼ੁਦ ਸੂਬੇ ਦੇ ਮੁੱਖ ਮੰਤਰੀ ਸ਼ਾਮਲ ਹਨ ਅਤੇ ਉਸੇ ਸਮੇਂ ਇਸ ਦੀ ਨਿਰਪੱਖ ਜਾਂਚ ਹੋ ਸਕਦੀ ਹੈ, ਜੇਕਰ ਰਾਜਪਾਲ ਖ਼ੁਦ ਇਸ ਮਾਮਲੇ ਵੱਲ ਧਿਆਨ ਦੇਣ। ਇਸ ਮੌਕੇ ਰਾਘਵ ਚੱਢਾ ਵੱਲੋਂ ਕਾਂਗਰਸ ਹਾਈਕਮਾਨ ‘ਤੇ ਵੀ ਸਵਾਲ ਚੁੱਕੇ ਗਏ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੂੰ ਪਤਾ ਹੈ ਕਿ ਚਰਨਜੀਤ ਸਿੰਘ ਚੰਨੀ ਗੈਰ ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਹਨ, ਫਿਰ ਵੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਲੱਗਦਾ ਹੈ ਕਿ ਗੈਰ ਕਾਨੂੰਨੀ ਮਾਈਨਿੰਗ ਦਾ ਪੈਸਾ ਕਾਂਗਰਸ ਹਾਈਕਮਾਨ ਤੱਕ ਵੀ ਜਾਂਦਾ ਹੈ ਅਤੇ ਈ. ਡੀ. ਦੀ ਛਾਪੇਮਾਰੀ ਤੋਂ ਬਾਅਦ ਵੀ ਮੁੱਖ ਮੰਤਰੀ ਚੰਨੀ ਨੂੰ ਹਟਾਇਆ ਨਹੀਂ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਾਨੂੰਨ ਤੋਂ ਉੱਪਰ ਨਹੀਂ ਹਨ ਅਤੇ ਕਾਨੂੰਨ ਸਭ ਲਈ ਬਰਾਬਰ ਹੈ।

Leave a Reply

Your email address will not be published. Required fields are marked *