ਪਟਿਆਲਾ, 25 ਜਨਵਰੀ (ਬਿਊਰੋ)- ਇਤਿਹਾਸਕ ਸ਼੍ਰੀ ਕਾਲੀ ਮਾਤਾ ਮੰਦਰ ‘ਚ ਹੋਈ ਬੇਅਦਬੀ ਖਿਲਾਫ਼ ਧਾਰਮਿਕ ਜਥੇਬੰਦੀਆਂ ਵੱਲੋਂ ਅੱਜ ਪਟਿਆਲਾ ਬੰਦ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਸ਼ਹਿਰ ਦੇ ਵਿੱਚ ਰੋਸ ਮਾਰਚ ਵੀ ਕੱਢਿਆ ਜਾ ਰਿਹਾ ਹੈ। ਉਸ ਦੇ ਵਿਰੁੱਧ ਜਿੱਥੇ ਸ਼ਹਿਰ ਦੇ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ ਉਥੇ ਹੀ ਬਾਜ਼ਾਰਾਂ ਅਤੇ ਮੁਹੱਲਿਆਂ ਦੇ ਵਿੱਚ ਦੁਕਾਨਾਂ ਪੂਰਨ ਤੌਰ ‘ਤੇ ਬੰਦ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਹਿੰਦੂ ਮੰਦਰਾਂ ਦੇ ਸੀਨੀਅਰ ਪ੍ਰਚਾਰਕ ਰਾਜੇਸ਼ ਕੇਹਰ ਨੇ ਦੱਸਿਆ ਕਿ ਹਮੇਸ਼ਾ ਹੀ ਹਿੰਦੂ ਮੰਦਰਾਂ ਦੇ ‘ਚ ਬੇਅਦਬੀਆਂ ਹੁੰਦੀਆਂ ਰਹੀਆਂ ਹਨ ਪਰ ਸਰਕਾਰ ਵੱਲੋਂ ਕਿਸੇ ਵੀ ਵਿਅਕਤੀ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਹੈ। ਰੋਸ ਵਜੋਂ ਅੱਜ ਪਟਿਆਲਾ ਸ਼ਹਿਰ ਧਾਰਮਿਕ ਜਥੇਬੰਦੀਆਂ ਵੱਲੋਂ ਬੰਦ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਜਦੋਂ ਤਕ ਸਾਡੇ ਹਿੰਦੂ ਭਾਈਚਾਰੇ ਨੂੰ ਇਨਸਾਫ ਨਹੀਂ ਮਿਲ ਜਾਂਦਾ ਉਦੋਂ ਤਕ ਉਹ ਪ੍ਰਦਰਸ਼ਨ ਕਰਦੇ ਰਹਿਣਗੇ।