ਚੰਡੀਗੜ੍ਹ, 25 ਜਨਵਰੀ (ਬਿਊਰੋ)- ਚੋਣਾਂ ਨੂੰ ਲੈ ਕੇ ਰਾਹੁਲ ਗਾਂਧੀ ਪੰਜਾਬ ਦੌਰਾ ਕਰਨ ਵਾਲੇ ਹਨ। ਉਹ 27 ਜਨਵਰੀ ਨੂੰ ਪੰਜਾਬ ਆਉਣਗੇ ਅਤੇ ਜਲੰਧਰ ’ਚ ਵਰਚੁਅਲ ਰੈਲੀ ਕਰਨਗੇ। ਇਸ ਦੌਰਾਨ ਉਹ ਕਾਰਜਕਰਤਾਵਾਂ ਅਤੇ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਵਿਖਾਈ ਦੇਣਗੇ। ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਰਾਹੁਲ ਗਾਂਧੀ ਦੇ 3 ਪੰਜਾਬ ਦੌਰੇ ਰੱਦ ਹੋ ਚੁੱਕੇ ਹਨ। ਮੋਗਾ ’ਚ 3 ਜਨਵਰੀ ਨੂੰ ਹੋਣ ਵਾਲੀ ਰੈਲੀ ਰਾਹੁਲ ਗਾਂਧੀ ਦੇ ਨਿੱਜੀ ਪ੍ਰੋਗਰਾਮਾਂ ’ਚ ਰੁੱਝੇ ਹੋਣ ਕਾਰਨ ਰੱਦ ਹੋਈ।
ਇਸਤੋਂ ਬਾਅਦ ਉਹ 5 ਜਨਵਰੀ ਨੂੰ ਪੰਜਾਬ ’ਚ ਆਉਣ ਵਾਲੇ ਸਨ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਕਾਰਨ ਰਾਹੁਲ ਗਾਂਧੀ ਨੇ ਆਪਣੀ ਰੈਲੀ ਨੂੰ ਟਾਲ ਦਿੱਤਾ ਸੀ। 15 ਜਨਵਰੀ ਨੂੰ ਪੰਜਾਬ ਦੌਰੇ ’ਤੇ ਆਉਣਾ ਸੀ ਤਾਂ ਚੋਣ ਕਮਿਸ਼ਨ ਦੁਆਰਾ ਕੋਰੋਨਾ ਹਿਦਾਇਤਾਂ ਦੇ ਮੱਦੇਨਜ਼ਰ ਇਹ ਰੈਲੀ ਵੀ ਉਨ੍ਹਾਂ ਨੂੰ ਰੱਦ ਕਰਨੀ ਪਈ।