ਨਵੀਂ ਦਿੱਲੀ, 27 ਜਨਵਰੀ (ਬਿਊਰੋ)- ਫਿਲਹਾਲ ਉੱਤਰੀ ਭਾਰਤ ‘ਚ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 3-4 ਦਿਨਾਂ ਤੱਕ ਮੱਧ ਪ੍ਰਦੇਸ਼, ਰਾਜਸਥਾਨ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ, ਛੱਤੀਸਗੜ੍ਹ ਵਿੱਚ ਸੀਤ ਲਹਿਰ ਬਣੀ ਰਹੇਗੀ। ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਅਗਲੇ 5 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ 3-5 ਡਿਗਰੀ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ 24 ਘੰਟਿਆਂ ‘ਚ ਕੁਝ ਸੂਬਿਆਂ ‘ਚ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਠੰਢ ਦੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.5 ਡਿਗਰੀ ਘੱਟ ਹੁੰਦਾ ਹੈ।