ਅੰਮ੍ਰਿਤਸਰ, 27 ਜਨਵਰੀ (ਬਿਊਰੋ)-ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੌਰੇ ‘ਤੇ ਆਏ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਮੱਥਾ ਟੇਕਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਪ ਮੁੱਖ ਮੰਤਰੀ ਓ.ਪੀ ਸੋਨੀ ਸਣੇ ਕਈ ਹੋਰ ਕਾਂਗਰਸੀ ਆਗੂ ਮੌਜੂਦ ਹੋਏ।