ਮਜੀਠਾ, 28 ਜਨਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਅੱਜ ਮਜੀਠਾ ਹਲਕੇ ਤੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਐੱਸ.ਡੀ.ਐੱਮ ਦਫ਼ਤਰ ਦਾਖ਼ਲ ਕਰਵਾ ਦਿੱਤਾ ਹੈ। ਨਾਮਜ਼ਦਗੀ ਭਰਨ ਗਏ ਮਜੀਠੀਆ ਦੇ ਨਾਲ ਦਫ਼ਤਰ ਅੰਦਰ 2 ਵਿਅਕਤੀਆਂ ਨੂੰ ਜਾਣ ਦਿੱਤਾ ਗਿਆ। ਇਸ ਦੌਰਾਨ ਐੱਸ.ਡੀ.ਐੱਮ ਦਫ਼ਤਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ’ਚ ਪਹੁੰਚ ਹੋਏ ਹਨ।
ਦੱਸ ਦੇਈਏ ਕਿ ਮਜੀਠਾ ਹਲਕੇ ਤੋਂ ਬਾਅਦ ਮਜੀਠੀਆ ਅੰਮ੍ਰਿਤਸਰ ਈਸਟ ਹਲਕੇ ’ਚੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਭਰਨ ਲਈ ਜਾਣਗੇ। ਅੰਮ੍ਰਿਤਸਰ ਈਸਟ ਹਲਕੇ ‘ਚ ਇਸ ਵਾਰ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਮਜੀਠੀਆ ਆਹਮੋ-ਸਾਹਮਣੇ ਹੋਣਗੇ।ਦੱਸ ਦਈਏ ਕਿ ਵਿਧਾਨ ਸਭਾ ਚੋਣਾਂ 2022 ਦੀ ਚੋਣ ਬਿਕਰਮ ਮਜੀਠੀਆ 2 ਹਲਕਿਆਂ ਤੋਂ ਲੜ ਰਹੇ ਹਨ।