ਨਵੀਂ ਦਿੱਲੀ29 ਜਨਵਰੀ (ਬਿਊਰੋ)- ਦਿੱਲੀ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਇਸ ਦੇ ਇਲਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦਿੱਲੀ ਐਸਓਆਈ ਦੇ ਪ੍ਰਧਾਨ ਗਗਨ ਸਿੰਘ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਨੇ ਬੀਬੀ ਰਣਜੀਤ ਕੌਰ ਅਤੇ ਗਗਨ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਦੱਸ ਦੇਈਏ ਕਿ ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ। ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਹਨ।