ਚੰਡੀਗੜ੍ਹ, 29 ਜਨਵਰੀ (ਬਿਊਰੋ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 01 ਫਰਵਰੀ 2022 ਹੈ।
30 ਜਨਵਰੀ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖਲ : ਚੋਣ ਅਫ਼ਸਰ
