ਲੁਧਿਆਣਾ, 31 ਜਨਵਰੀ (ਬਿਊਰੋ)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਲੁਧਿਆਣਾ ਦੇ ਡੇਰਾ ਭੈਣੀ ਸਾਹਿਬ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਨਾਮਧਾਰੀ ਮੁਖੀ ਸਤਿਗੁਰੂ ਉਦੈ ਸਿੰਘ ਜੀ ਨਾਲ ਮੁਲਾਕਾਤ ਕੀਤੀ। ਤਰੁਣ ਚੁੱਘ ਨੇ ਭੈਣੀ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਸਤਿਗੁਰੂ ਉਦੈ ਸਿੰਘ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਤਰੁਣ ਚੁੱਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ‘ਚ ਨਾਮਧਾਰੀ ਸਮਾਜ ਨੇ ਅੰਗਰੇਜ਼ਾਂ ਖ਼ਿਲਾਫ਼ ਲੜਾਈ ‘ਚ ਵੱਡਮੁੱਲਾ ਯੋਗਦਾਨ ਪਾਇਆ ਹੈ। ਤਰੁਣ ਚੁੱਘ ਨੇ ਕਿਹਾ ਕਿ ਨਾਮਧਾਰੀ ਸਮਾਜ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।