ਜਲੰਧਰ, 31 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਚੋਣ ਲੜਨ ਲਈ ਐੱਸ.ਡੀ.ਐੱਮ. ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸੁਖਬੀਰ ਬਾਦਲ ਇਸ ਸਮੇਂ ਫਿਰੋਜ਼ਪੁਰ ਦੇ ਸਾਂਸਦ ਹਨ। ਜਲਾਲਾਬਾਦ ਹਲਕੇ ਤੋਂ ਕਾਂਗਰਸ ਨੇ ਮੋਹਨ ਸਿੰਘ ਫਲੀਆਂਵਾਲਾ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।
ਵੱਡੀ ਖ਼ਬਰ : ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ
