ਮਲੋਟ, 31 ਜਨਵਰੀ (ਬਿਊਰੋ)- ਵਿਧਾਨ ਸਭਾ ਚੋਣਾਂ ਲਈ ਲੰਬੀ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਮਲੋਟ ਵਿਖੇ ਰਿਟਰਨਿੰਗ ਅਫ਼ਸਰ ਕਮ ਏ. ਡੀ. ਸੀ. ਰਾਜਦੀਪ ਕੌਰ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਸ. ਬਾਦਲ 1997 ਤੋਂ ਬਾਅਦ ਲਗਾਤਾਰ ਲੰਬੀ ਹਲਕੇ ਤੋਂ ਵਿਧਾਇਕ ਰਹੇ ਅਤੇ ਹੁਣ 6ਵੀਂ ਵਾਰ ਅੱਜ ਆਪਣੀ ਨਾਮਜ਼ਦਗੀ ਭਰੀ ਹੈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਨਾਮਜ਼ਦਗੀ ਪੱਤਰ ਭਰੇ
