ਪਟਿਆਲਾ, 31 ਜਨਵਰੀ (ਬਿਊਰੋ)- ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅਜ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਕੈਪਟਨ ਅਮਰਿੰਦਰ ਦੇ ਸਪੁੱਤਰ ਰਣਇੰਦਰ ਸਿੰਘ ਤੋਂ ਇਲਾਵਾ ਭਰਤਇੰਦਰ ਸਿੰਘ ਚਾਹਲ ਵੀ ਮੌਜੂਦ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ
