ਲੁਧਿਆਣਾ, 1 ਫਰਵਰੀ (ਬਿਊਰੋ)- ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਵੀਰਵਾਰ ਤੱਕ ਸੁਪਰੀਮ ਕੋਰਟ ਵਲੋਂ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਵਿਧਾਇਕ ਬੈਂਸ ਵਲੋਂ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਕੇ ਦੱਸਿਆ ਗਿਆ ਸੀ ਕਿ ਉਹ ਹਲਕਾ ਆਤਮ ਨਗਰ ਤੋਂ ਚੋਣ ਲੜ ਰਹੇ ਹਨ ਅਤੇ ਇਸ ਲਈ ਉਨ੍ਹਾਂ ਨੇ ਸਹੁੰ ਚੁੱਕਣ ਲਈ ਚੋਣ ਅਧਿਕਾਰੀ ਸਾਹਮਣੇ ਪੇਸ਼ ਹੋਣਾ ਹੈ।
ਇਸ ਲਈ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਜਾਵੇ। ਮਾਣਯੋਗ ਸੁਪਰੀਮ ਕੋਰਟ ਵਲੋਂ ਵੀਰਵਾਰ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ ਜਦਕਿ ਹੇਠਲੀ ਅਦਾਲਤ ਵਲੋਂ ਉਨ੍ਹਾਂ ਖ਼ਿਲਾਫ਼ ਭਗੋੜਾ ਕਰਾਰ ਦਿੱਤੇ ਜਾਣ ਦੀ ਕਾਰਵਾਈ ਵੀ ਸ਼ੁਰੂ ਹੈ, ਜਿਸ ਦੀ ਅਗਲੀ ਤਰੀਕ 11 ਫਰਵਰੀ ਹੈ।