ਮੁੱਖ ਮੰਤਰੀ ਅਹੁਦੇ ‘ਤੇ ਸੁਨੀਲ ਜਾਖੜ ਦਾ ਵੱਡਾ ਦਾਅਵਾ, ਕਿਹਾ ਮੇਰੇ ਨਾਲ ਸੀ ਵਿਧਾਇਕਾਂ ਦਾ ਬਹੁਮਤ

jakhar/nawanpunjab.com

ਚੰਡੀਗੜ੍ਹ, 2 ਫਰਵਰੀ (ਬਿਊਰੋ)- ਸੁਨੀਲ ਜਾਖੜ ਦਾ ਮੁੱਖ ਮੰਤਰੀ ਅਹੁਦੇ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੈਂ ਵਿਧਾਇਕਾਂ ਦੀ ਪਹਿਲੀ ਪਸੰਦ ਸੀ |

ਉਨ੍ਹਾਂ ਦਾ ਕਹਿਣਾ ਸੀ ਕਿ ਮੈਨੂੰ 42 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ ਅਤੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਚੰਨੀ ਨੂੰ 2 ਵਿਧਾਇਕਾਂ ਦੀ ਹਮਾਇਤ ਜਦਕਿ ਸੁਖਜਿੰਦਰ ਰੰਧਾਵਾ ਨੂੰ 16 ਵਿਧਾਇਕਾਂ ਦੀ ਹਮਾਇਤ ਮਿਲੀ ਸੀ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ 6 ਵਿਧਾਇਕਾਂ ਦਾ ਸਮਰਥਨ ਮਿਲਿਆ ਸੀ |

Leave a Reply

Your email address will not be published. Required fields are marked *