ਚੰਡੀਗੜ੍ਹ, 4 ਫਰਵਰੀ (ਬਿਊਰੋ)- ਪਹਿਲੀ ਵਾਰ ਵਿਧਾਨ ਸਭਾ ਚੋਣਾਂ ਦੇ ਮੈਦਾਨ ਵਿਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਨੂੰ ਚੋਣ ਕਮਿਸ਼ਨ ਵਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਸਾਨ ਜਥੇਬੰਦੀਆਂ ਨੂੰ ਚੋਣ ਨਿਸ਼ਾਨ ‘ਮੰਜਾ’ ਅਲਾਟ ਕੀਤਾ ਹੈ। ਹੁਣ ਜਦੋਂ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ ਤਾਂ ਹੁਣ ਯਕੀਨੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਇਕੋ ਚੋਣ ਨਿਸ਼ਾਨ ’ਤੇ ਚੋਣ ਲੜ ਸਕਣਗੇ।
ਚੋਣ ਕਮਿਸ਼ਨ ਵਲੋਂ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਜਾਰੀ
