ਅੰਮ੍ਰਿਤਸਰ, 5 ਫਰਵਰੀ (ਬਿਊਰੋ)- ਪੰਜਾਬ ਕਾਂਗਰਸ ‘ਚ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਤੋਂ ਇਕ ਦਿਨ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ 60 ਵਿਧਾਇਕ ਮੁੱਖ ਮੰਤਰੀ ਚੋਣਾਂ ‘ਚ ਹੀ ਜਾਣਗੇ। ਇਹ ਫੈਸਲਾ ਪੰਜਾਬ ਦੇ ਲੋਕਾਂ ਨੇ ਕਰਨਾ ਹੈ। ਸਿੱਧੂ ਨੇ ਕਿਹਾ ਕਿ 60 ਵਿਧਾਇਕਾਂ ਦੀ ਗੱਲ ਕੋਈ ਨਹੀਂ ਕਰ ਰਿਹਾ। ਸਰਕਾਰ ਬਣਾਉਣ ਦੇ ਰੋਡਮੈਪ ਦੀ ਕੋਈ ਗੱਲ ਨਹੀਂ ਕਰ ਰਿਹਾ।
ਉਨ੍ਹਾਂ ਕਿਹਾ ਕਿ ਜਿਸ ਪੰਜਾਬ ਮਾਡਲ ਦੀ ਉਹ ਗੱਲ ਕਰ ਰਹੇ ਹਨ, ਉਹ ਸੂਬੇ ਦੇ ਬੱਚਿਆਂ, ਨੌਜਵਾਨਾਂ ਤੇ ਲੋਕਾਂ ਦੀ ਜ਼ਿੰਦਗੀ ਨੂੰ ਬਦਲਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋੰ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਉਹ ਰਾਜਨੀਤੀ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਸਿੱਧੂ ਜੇਕਰ ਕੈਪਟਨ ਅਮਰਿੰਦਰ ਸਿਘ ਨੂੰ ਉਤਾਰ ਸਕਦਾ ਹੈ, ਰੇਤ ‘ਤੇ ਵੀ ਲੜ ਸਕਦਾ ਹੈ ਤਾਂ ਉਹ ਅੰਮ੍ਰਿਤਸਰ ਹਲਕਾ ਪੂਰਬੀ ਦੇ ਵਾਸੀਆਂ ਲਈ ਮਾਫ਼ੀਆ ਨਾਲ ਵੀ ਟੱਕਰ ਲੈ ਸਕਦਾ ਹੈ।