ਚੰਡੀਗੜ੍ਹ, 7 ਫਰਵਰੀ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਫ਼ਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਰੋਮਾਣਾ ਅਤੇ ਹੋਰਾਂ ਖ਼ਿਲਾਫ਼ ਚੋਣ ਰੈਲੀਆਂ ਵਿਚ ਵਧ ਤੋਂ ਵਧ 1000 ਲੋਕਾਂ ਦੇ ਸ਼ਾਮਿਲ ਹੋਣ ਲਈ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਕੇਸ ਦਰਜ ਕੀਤਾ ਗਿਆ ਹੈ। ਰਿਟਰਨਿੰਗ ਅਫ਼ਸਰ ਦੀ ਰਿਪੋਰਟ ਅਨੁਸਾਰ ਰੈਲੀ ਵਿਚ 6000 ਤੋਂ ਵਧ ਲੋਕ ਇਕੱਠੇ ਹੋਏ ਸਨ |
ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਸੁਖਬੀਰ ਸਿੰਘ ਬਾਦਲ ਸਮੇਤ ਹੋਰਾਂ ਖ਼ਿਲਾਫ਼ ਮਾਮਲਾ ਦਰਜ
