ਪੰਜਾਬ ਸਰਕਾਰ ਖੁਦਕੁਸ਼ੀ ਕਰਨ ਵਾਲੀ ਮਹਿਲਾ ਕਰਮਚਾਰੀ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦੇਵੇਗੀ

chann/nawanpunjab.com

ਚੰਡੀਗੜ, 29 ਜੂਨ (ਦਲਜੀਤ ਸਿੰਘ)- ਤਕਨੀਕੀ ਸਿੱਖਿਆ ਵਿਭਾਗ ਦੀ ਮਹਿਲਾ ਕਰਮਚਾਰੀ, ਜਿਸਨੇ 23 ਜੂਨ ਨੂੰ ਲਾਲੜੂ ਵਿਖੇ ਰੇਲਵੇ ਟ੍ਰੈਕ ’ਤੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਪੂਰਾ ਇਨਸਾਫ਼ ਦਿੱਤਾ ਜਾਵੇਗਾ। ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੀੜਤ ਲੜਕੀ ਵੱਲੋਂ ਖੁਦਕੁਸ਼ੀ ਨੋਟ ਵਿੱਚ, ਜਿਨਾਂ ਪੁਰਸ਼ ਕਰਮਚਾਰੀਆਂ ਦੇ ਨਾਮ ਦਰਸਾਏ ਗਏ ਹਨ, ਉਨਾਂ ਖਿਲਾਫ਼ ਕਾਰਵਾਈ ਆਰੰਭ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਉਨਾਂ ਨੇ ਪੀੜਤ ਮਹਿਲਾ ਕਰਮਚਾਰੀ ਦੇ ਵਾਰਸਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਦੇ ਦਿੱਤੇ ਹਨ।

ਚੰਨੀ ਨੇ ਕਿਹਾ ਕਿ ਇਹ ਜੋ ਘਟਨਾ ਵਾਪਰੀ ਹੈ, ਬਹੁਤ ਹੀ ਮੰਦਭਾਗੀ ਹੈ ਪਰ ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਤਕਨੀਕੀ ਸਿੱਖਿਆ ਮੰਤਰੀ ਨੇ ਕਿਹਾ ਕਿ ਉਨਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਹੈ ਕਿ ਉਹ ਪੁਲਿਸ ਨੂੰ ਜਾਂਚ ਵਿਚ ਪੂਰਾ ਸਹਿਯੋਗ ਦੇਣ ਤਾਂ ਜੋ ਪੀੜਤ ਦੇ ਪਰਿਵਾਰ ਨੂੰ ਜਲਦ ਤੋਂ ਜਲਦ ਨਿਆਂ ਦਿਵਾਇਆ ਜਾ ਸਕੇ।

Leave a Reply

Your email address will not be published. Required fields are marked *