ਚੰਡੀਗੜ੍ਹ, 9 ਫਰਵਰੀ (ਬਿਊਰੋ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਰੈਲੀ ਵਿਚ ਸਰੀਰਕ ਤੌਰ ‘ਤੇ ਪੁੱਜ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਲੋਕਾਂ ਅਤੇ ਭਾਜਪਾ ਵਰਕਰਾਂ ਨਾਲ ਰੁ-ਬ-ਰੁ ਹੋਣ ਲਈ 14 ਫਰਵਰੀ ਨੂੰ ਜਲੰਧਰ ਪੁੱਜ ਰਹੇ ਹਨ, ਜਿੱਥੇ ਉਹ ਬਾਅਦ ਦੁਪਹਿਰ 2 ਵਜੇ ਚੋਣ ਰੈਲੀ ਨੂੰ ਸੰਬੋਧਨ ਕਰਨਗੇ।
ਵੱਡੀ ਖ਼ਬਰ: ਪ੍ਰਧਾਨ ਮੰਤਰੀ ਮੋਦੀ 14 ਫ਼ਰਵਰੀ ਨੂੰ ਆਉਣਗੇ ਜਲੰਧਰ
