ਬਲਾਚੌਰ, 12 ਫਰਵਰੀ (ਬਿਊਰੋ)- ਬਲਾਚੌਰ ਪਹੁੰਚੇ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਦਾ ਨੇ ਕਾਂਗਰਸ ਨੂੰ ਨਿਸ਼ਾਨੇ ‘ਤੇ ਲਿਆ ਅਤੇ ਕਿਹਾ ਕਿ 1984 ਦੇ ਦਿੱਲੀ ਦੰਗਿਆਂ ਦੌਰਾਨ ਕਾਂਗਰਸੀ ਆਗੂ ਕਿਹਾ ਕਰਦੇ ਸਨ ਕਿ “ਜਦੋਂ ਵੱਡਾ ਦਰੱਖਤ ਡਿੱਗਦਾ ਹੈ ਤਾਂ ਧਰਤੀ ਹਿੱਲ ਜਾਂਦੀ ਹੈ”।
ਉਨ੍ਹਾਂ ਦੇ ਹੱਥ ਖੂਨ ਨਾਲ ਰੰਗੇ ਹੋਏ ਸਨ। ਉਨ੍ਹਾਂ ਨੇ ਅਜਿਹੀ ਸਥਿਤੀ ਲਿਆਂਦੀ ਜਿੱਥੇ ਸਿੱਖ ਭੈਣਾਂ-ਭਰਾਵਾਂ ਨੂੰ ਮਾਰਿਆ ਗਿਆ ਅਤੇ ਹੁਣ ਉਹ ਤੁਹਾਡੀਆਂ ਵੋਟਾਂ ਮੰਗ ਰਹੇ ਹਨ |