ਚੰਡੀਗੜ੍ਹ, 14 ਫਰਵਰੀ (ਬਿਊਰੋ)- ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਜਲੰਧਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਨਹੀਂ ਹੋਣ ਦਿੱਤਾ। ਮੁੱਖ ਮੰਤਰੀ ਚੰਨੀ ਚੰਡੀਗੜ੍ਹ ‘ਚ ਹਨ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਹੁਸ਼ਿਆਰਪੁਰ ਪਹੁੰਚੇ। ਹਾਲਾਂਕਿ ਸੀਐਮ ਚਰਨਜੀਤ ਸਿੰਘ ਚੰਨੀ ਆਪਣੀ ਰੈਲੀ ਵਿੱਚ ਨਹੀਂ ਪਹੁੰਚ ਸਕੇ। ਪ੍ਰਾਪਤ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਦੀ ਹੁਸ਼ਿਆਰਪੁਰ ਰੈਲੀ ਵਿੱਚ ਪਹੁੰਚਣ ਲਈ ਪ੍ਰਸ਼ਾਸਨ ਨੇ ਮੁੱਖ ਮੰਤਰੀ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ।
ਦੱਸਿਆ ਗਿਆ ਕਿ ਜਲੰਧਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਪ੍ਰਸ਼ਾਸਨ ਨੇ ਸੀਐਮ ਚੰਨੀ ਦੇ ਹੈਲੀਕਾਪਟਰ ਨੂੰ ਲੈਂਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਸੀਐਮ ਚੰਨੀ ਇਸ ਸਮੇਂ ਚੰਡੀਗੜ੍ਹ ਵਿੱਚ ਹਨ। ਕਾਂਗਰਸੀ ਆਗੂ ਸੁਨੀਲ ਜਾਖੜ ਨੇ ਹੁਸ਼ਿਆਰਪੁਰ ਦੀ ਜਨ ਸਭਾ ‘ਚ ਇਸ ਮੁੱਦੇ ‘ਤੇ ਟਿੱਪਣੀ ਕੀਤੀ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਇਹ ਸਰਕਾਰ ਸੀਐਮ ਚੰਨੀ ਨੂੰ ਇੱਥੇ ਆਉਣ ਤੋਂ ਰੋਕ ਰਹੀ ਹੈ।