ਲੁਧਿਆਣਾ, 15 ਫਰਵਰੀ (ਬਿਊਰੋ)- ਪੰਜਾਬੀ ਅਦਾਕਾਰ ਅਤੇ ਕਿਸਾਨ ਅੰਦੋਲਨ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਦੀਪ ਸਿੱਧੂ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਦਿੱਲੀ ਤੋਂ ਪੰਜਾਬ ਆਉਂਦੇ ਸਮੇਂ ਕੁੰਡਲੀ ਮਾਨੇਸਰ (ਕੇ.ਐੱਮ.ਪੀ.) ਹਾਈਵੇਅ ‘ਤੇ ਵਾਪਰੇ ਸੜਕ ਹਾਦਸੇ ‘ਚ ਦੀਪ ਸਿੱਧੂ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਦੀਪ ਸਿੱਧੂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ ਚਰਚਾ ‘ਚ ਆਏ ਸਨ। ਲਾਲ ਕਿਲ੍ਹੇ ‘ਚ ਹੋਈ ਹਿੰਸਾ ਨੂੰ ਲੈ ਕੇ ਉਨ੍ਹਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ ਅਤੇ ਇਸ ਮਾਮਲੇ ‘ਚ ਦੀਪ ਸਿੱਧੂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।
ਸੜਕ ਹਾਦਸੇ ਵਿਚ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ
