ਵਾਰਾਨਸੀ/ਚੰਡੀਗੜ੍ਹ, 16 ਫਰਵਰੀ (ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਜੇ ਪ੍ਰਕਾਸ਼ ਪੁਰਬ ਮੌਕੇ ਵਾਰਾਨਸੀ ਪਹੁੰਚੇ। ਇੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਵਿਖੇ ਮੱਥਾ ਟੇਕਿਆ। ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਮੰਦਰ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਸੁਣੀ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੇ ਸਿਆਸੀ ਆਗੂ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋ ਰਹੇ ਹਨ। ਮੁੱਖ ਮੰਤਰੀ ਚੰਨੀ ਇਸ ਤੋਂ ਪਹਿਲਾਂ ਜਿੱਥੇ ਨੂਰਮਹਿਲ ਵਿਖੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਨਤਮਸਤਕ ਹੋਏ।
ਉੱਥੇ ਹੀ ਜਲੰਧਰ ਦੇ ਬੂਟਾ ਮੰਡੀ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਧਾਮ ਵਿਖੇ ਵੀ ਮੱਥਾ ਟੇਕਿਆ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।