ਕਾਂਗਰਸ ਦੀ ਸਰਕਾਰ ਆਉਂਦਿਆਂ ਹੀ ਇੱਕ ਲੱਖ ਸਰਕਾਰੀ ਨੌਕਰੀਆਂ ਦਿਆਂਗੇ-ਚੰਨੀ

chani/nawanpunjab.com

ਦੀਨਾਨਗਰ, 17 ਫਰਵਰੀ (ਬਿਊਰੋ)-ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬਦਲਾਅ ਦੇ ਬਹਾਨੇ ਪੰਜਾਬ ਤੇ ਕਬਜ਼ਾ ਕਰਨਾ ਚਾਹੁੰਦਾ ਹੈ ਪਰ ਪੰਜਾਬ ਦੇ ਲੋਕ ਕੇਜਰੀਵਾਲ ਦੀਆਂ ਸਾਜ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਇਹ ਗੱਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੀਨਾਨਗਰ ਵਿਖੇ ਕਾਂਗਰਸੀ ਉਮੀਦਵਾਰ ਅਰੁਨਾ ਚੌਧਰੀ ਦੇ ਹੱਕ ‘ਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਹੀਆਂ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਬਦਲਾਅ ਤਾਂ ਪਹਿਲਾਂ ਹੀ ਹੋ ਚੁੱਕਿਆ ਹੈ, ਜਦੋਂ ਪੰਜਾਬ ਦੀ ਸੱਤਾ ਕਾਂਗਰਸ ਨੇ ਰਜਵਾੜਿਆਂ ਕੋਲੋਂ ਖੋਹ ਕੇ ਆਮ ਲੋਕਾਂ ਦੇ ਹੱਥ ਸੌਂਪ ਦਿੱਤੀ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਅੱਧੀਆਂ ਟਿਕਟਾਂ ਦੂਸਰੀਆਂ ਪਾਰਟੀਆਂ ਵਿੱਚੋਂ ਆਏ ਤੇ ਕ੍ਰਿਮੀਨਲ ਲੋਕਾਂ ਨੂੰ ਦਿੱਤੀਆਂ ਹਨ ਤੇ ਅਜਿਹਾ ਕਰਨ ਵਾਲੀ ਪਾਰਟੀ ਆਮ ਲੋਕਾਂ ਦੀ ਹਿਤੈਸ਼ੀ ਪਾਰਟੀ ਨਹੀਂ ਹੋ ਸਕਦੀ। ਉਨ੍ਹਾਂ ਨੇ ਕੇਜਰੀਵਾਲ ‘ਤੇ ਐਸਵਾਈਐਲ ਨਹਿਰ ਦੇ ਮੁੱਦੇ ਤੇ ਵੀ ਦੋਗਲੀ ਰਾਜਨੀਤੀ ਕਰਨ ਦੇ ਦੋਸ਼ ਵੀ ਲਾਏ। ਚੰਨੀ ਨੇ ਆਪਣੇ ਮੁੱਖ ਮੰਤਰੀ ਦੇ 111 ਦਿਨਾਂ ਕਾਰਜਕਾਲ ਦੌਰਾਨ ਕੀਤੇ ਗਏ ਕੰਮ ਗਿਣਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਬਿਜਲੀ ਬਿੱਲ ਬਕਾਏ ਮੁਆਫ ਕੀਤੇ, ਬਿਜਲੀ ਸਸਤੀ ਕੀਤੀ ਤੇ ਹੋਰ ਵੀ ਕਈ ਕੰਮ ਕੀਤੇ ਹਨ ਜੋ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਸਨ। ਉਨ੍ਹਾਂ ਨੇ ਕਿਹਾ ਕਿ ਹੁਣ ਜੇਕਰ ਮੁੜ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਆਉਂਦੀ ਹੈ ਤਾਂ ਔਰਤਾਂ ਨੂੰ ਗਿਆਰਾਂ ਸੌ ਰੁਪਏ ਪ੍ਰਤੀ ਮਹੀਨਾ ਤੇ ਅੱਠ ਸਿਲੰਡਰ ਮੁਫਤ ਦਿੱਤੇ ਜਾਣਗੇ।

ਜਦੋਂਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਇੱਕ ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਵੀ ਦੇਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਦੇ ਝੂਠੇ ਪ੍ਰਚਾਰ ਵਿੱਚ ਨਾ ਫਸਣ ਤੇ ਕਾਂਗਰਸ ਪਾਰਟੀ ਦੇ ਹੱਕ ‘ਚ ਵੋਟ ਕਰਨ। ਇਸ ਮੌਕੇ ਸੰਬੋਧਨ ਕਰਦਿਆਂ ਦੀਨਾਨਗਰ ਹਲਕੇ ਤੋਂ ਉਮੀਦਵਾਰ ਅਰੁਨਾ ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜ ਸਾਲਾਂ ਦੇ ਅਰਸੇ ਦੌਰਾਨ ਦੀਨਾਨਗਰ ਦਾ ਅਥਾਹ ਵਿਕਾਸ ਕੀਤਾ ਹੈ ਤੇ ਇਸੇ ਵਿਕਾਸ ਦੇ ਸਿਰ ਤੇ ਇਸ ਵਾਰ ਵੀ ਦੀਨਾਨਗਰ ਹਲਕੇ ਇਹ ਲੋਕ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿਤਾਉਣਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਨੇ ਵੀ ਸੰਬੋਧਨ ਕੀਤਾ। ਮੰਚ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਭਤੀਜੀ ਸੀਰਤ ਚੌਧਰੀ, ਯੂਥ ਕਾਂਗਰਸੀ ਆਗੂ ਅਭਿਨਵ ਚੌਧਰੀ, ਬਲਾਕ ਸੰਮਤੀ ਦੀਨਾਨਗਰ ਦੇ ਚੇਅਰਮੈਨ ਹਰਵਿੰਦਰ ਸਿੰਘ ਭੱਟੀ, ਨਗਰ ਕੌਂਸਲ ਦੀਨਾਨਗਰ ਦੇ ਪ੍ਰਧਾਨ ਨੀਟੂ ਚੌਹਾਨ, ਵਾਈਸ ਪ੍ਰਧਾਨ ਬਾਬਾ ਪ੍ਰਵੀਨ, ਸਿਟੀ ਕਾਂਗਰਸ ਦੇ ਪ੍ਰਧਾਨ ਸਤਿੰਦਰ ਮਹਾਜਨ, ਬਲਾਕ ਸੰਮਤੀ ਦੋਰਾਂਗਲਾ ਦੇ ਚੇਅਰਮੈਨ ਅਮਰਜੀਤ ਸਿੰਘ ਤੇ ਮਾਰਕੀਟ ਕਮੇਟੀ ਦੀਨਾਨਗਰ ਦੇ ਵਾਈਸ ਚੇਅਰਮੈਨ ਦਲਵੀਰ ਸਿੰਘ ਬਿੱਟੂ ਵੀ ਮੰਚ ਤੇ ਮੌਜੂਦ ਰਹੇ।

Leave a Reply

Your email address will not be published. Required fields are marked *