ਮਾਨਸਾ, 19 ਫਰਵਰੀ (ਬਿਊਰੋ)- ਸਥਾਨਕ ਥਾਣਾ ਸ਼ਹਿਰੀ 1 ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲ ਖ਼ਿਲਾਫ਼ ਧਾਰਾ 188 ਅਧੀਨ ਪਰਚਾ ਦਰਜ ਕੀਤਾ ਗਿਆ।
ਦੋਸ਼ ਹਨ ਕਿ ਮੁੱਖ ਮੰਤਰੀ ਅਤੇ ਉਮੀਦਵਾਰ ਨੇ ਸ਼ਾਮ 6 ਵਜੇ ਤੋਂ ਬਾਅਦ ਸ਼ਹਿਰ ਵਿਚ ਪੈਦਲ ਮਾਰਚ ਕੱਢ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ . ਇਸ ਦੀ ਸ਼ਿਕਾਇਤ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਲੋਂ ਕੀਤੀ ਗਈ ਸੀ।