ਨਵੀਂ ਦਿੱਲੀ, 19 ਫਰਵਰੀ (ਬਿਊਰੋ)- ਅਫਗਾਨਿਸਤਾਨ ਦੇ ਸਿੱਖ ਤੇ ਹਿੰਦੂ ਵਫਦ ਦੇ ਆਗੂਆਂ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮੁਲਾਕਾਤ ਨੂੰ ਅਹਿਮ ਮੰਨਿਾ ਜਾ ਰਿਹਾ ਹੈ। ਦਰਅਸਲ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਸਣੇ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜਥੇਦਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਹਜ਼ੂਰ ਸਾਹਿਬ ਕਮੇਟੀ ਦੇ ਜੱਥੇਦਾਰ ਤੇ ਹੋਰ ਸਿੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ। ਇਸ ਦੌਰਾਨ ਸਿੱਖ ਆਗੂਆਂ ਨੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਵੀ ਕੀਤਾ ਗਿਆ। ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਪੀਐਮ ਮੋਦੀ ਦੀ ਦੋ ਦਿਨ ਪਹਿਲਾਂ ਪੰਜਾਬ ਦੀ 3 ਦਿਨਾਂ ਫੇਰੀ ਖਤਮ ਹੋਈ ਸੀ। ਇਸ ਦੌਰਾਨ ਸਿੱਖ ਭਾਈਚਾਰੇ ਦੇ ਵੱਡੇ ਆਗੂਆਂ ਦਾ ਉਨ੍ਹਾਂ ਦੀ ਰਿਹਾਇਸ਼ ਤੇ ਜਾਣਾ ਤੇ ਮੁਲਾਕਾਤ ਕਰਨ ਦੇ ਡੂੰਘੇ ਅਰਥ ਕੱਢੇ ਜਾ ਰਹੇ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਅਫ਼ਗਾਨੀ ਸਿੱਖ-ਹਿੰਦੂਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
