23 ਫਰਵਰੀ-ਚੰਡੀਗੜ ਸ਼ਹਿਰ ਵਿਚ ਅੱਜ ਦੁਪਹਿਰ ਤਕ ਬਹੁਤੇ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਬਹਾਲ ਕਰ ਦਿੱਤੀ ਗਈ। ਬਿਜਲੀ ਮੁਲਾਜ਼ਮਾਂ ਦੀ ਤਿੰਨ ਰੋਜ਼ਾ ਹੜਤਾਲ ਕਾਰਨ 22ਫਰਵਰੀ ਤੜਕੇ ਚਾਰ ਵਜੇ ਤੋਂ ਬਿਜਲੀ ਬੰਦ ਕਰ ਦਿੱਤੀ ਗਈ ਸੀ ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਇਸ ਦੌਰਾਨ ਮਸਲੇ ਨੂੰ ਹੱਲ ਕਰਨ ਲਈ ਹੜਤਾਲੀ ਮੁਲਾਜ਼ਮਾਂ ਦੀ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਜਾਰੀ ਹੈ।
ਚੰਡੀਗੜ੍ਹ ਦੇ ਬਹੁਤੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਬਹਾਲ
