ਗੁਰੂਗ੍ਰਾਮ ਦੇ ਪਟੌਦੀ ਬਲਾਕ ਵਿੱਚ ਅੱਜ ਸਾਬਕਾ ਕੌਂਸਲਰ ਅਤੇ ਉਸ ਦੇ ਵੱਡੇ ਭਰਾ ‘ਤੇ 30 ਗੋਲੀਆਂ ਚਲਾ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ। ਪੁਲੀਸ ਅਨੁਸਾਰ ਦੋ ਮੋਟਰਸਾਈਕਲਾਂ ‘ਤੇ ਆਏ ਪੰਜ ਹਮਲਾਵਰਾਂ ਨੇ ਸਾਬਕਾ ਕੌਂਸਲਰ ਪਰਮਜੀਤ ਸਿੰਘ ਠਕਰਾਨ (36) ਅਤੇ ਉਸ ਦੇ ਵੱਡੇ ਭਰਾ ਸੁਰਜੀਤ ਸਿੰਘ ਠਾਕਰਾਨ (39) ‘ਤੇ ਪਿੰਡ ਖੋੜ ਵਿੱਚ ਉਨ੍ਹਾਂ ਦੇ ਘਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਘਟਨਾ ਸਵੇਰੇ 9.20 ਵਜੇ ਦੇ ਕਰੀਬ ਵਾਪਰੀ, ਜਦੋਂ ਪਰਮਜੀਤ ਆਪਣੇ ਘਰ ਦੇ ਬਾਹਰ ਫ਼ੋਨ ‘ਤੇ ਗੱਲ ਕਰ ਰਿਹਾ ਸੀ ਅਤੇ ਸੁਰਜੀਤ ਉਸ ਤੋਂ ਕਰੀਬ 200 ਮੀਟਰ ਦੀ ਦੂਰੀ ‘ਤੇ ਸੀ। ਪੁਲੀਸ ਨੇ ਦੱਸਿਆ ਕਿ ਪਿੰਡ ਵਾਸੀਆਂ ਦੇ ਇਕੱਠੇ ਹੁੰਦੇ ਹੀ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਗੁਰੂਗ੍ਰਾਮ: ਸਾਬਕਾ ਕੌਂਸਲਰ ਤੇ ਉਸਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ
