ਮੁੰਬਈ, 26 ਫਰਵਰੀ
ਰੂਸੀ ਫੌਜੀ ਹਮਲੇ ਕਾਰਨ ਯੂਕਰੇਨ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਅੱਜ ਤੜਕੇ ਇਥੋਂ ਛਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਮਾਨੀਆ ਦੀ ਰਾਜਧਾਨੀ ਬੁਖਾਰੈਸਟ ਲਈ ਰਵਾਨਾ ਹੋਇਆ ਏਅਰ ਇੰਡੀਆ ਦਾ ਬੋਇੰਗ ਜਹਾਜ਼ ਦੇ ਅੱਜ ਰਾਤ 8 ਵਜੇ ਇਥੇ ਪੁੱਜਣ ਦੀ ਸੰਭਾਵਨਾ ਹੈ। ਏਅਰ ਇੰਡੀਆ ਦੀ ਫਲਾਈਟ ਏਆਈ-1944 ਅੱਜ ਤੜਕੇ 3.38 ਵਜੇ ਮੁੰਬਈ ਤੋਂ ਰਵਾਨਾ ਹੋਈ ਸੀ ਅਤੇ ਕਰੀਬ 10.45 ਵਜੇ ਬੁਖਾਰੈਸਟ ਵਿੱਚ ਉਤਰੀ ਹੈ।
ਏਅਰ ਇੰਡੀਆ ਦਾ ਜਹਾਜ਼ ਬੁਕਰੇਸਟ ਤੋਂ ਭਾਰਤੀਆ ਨੂੰ ਲੈਕੇ ਰਾਤ 8 ਵਜੇ ਪਹੁੰਚੇਗਾ ਮੁੰਬਈ
