ਸ੍ਰੀ ਕੀਰਤਪੁਰ ਸਾਹਿਬ – ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਦਰਗਾਹ ਪੀਰ ਸਾਈਂ ਬਾਬਾ ਬੁੱਢਣ ਸ਼ਾਹ ਜੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਵੱਲੋਂ ਦਰਗਾਹ ਵਿਖੇ ਚਾਦਰ ਚੜ੍ਹਾ ਕੇ ਸਾਈਂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਨ੍ਹਾਂ ਵੱਲੋਂ ਕਿਸੇ ਸੇਵਾਦਾਰ ਨੂੰ ਅਰਦਾਸ ਦੁਆ ਕਰਨ ਲਈ ਨਹੀਂ ਕਿਹਾ ਗਿਆ ਪਰ ਜ਼ਾਹਿਰ ਹੈ ਕਿ 20 ਫਰਵਰੀ ਨੂੰ ਹੋਈਆਂ ਚੋਣਾਂ ਵਿਚ ਸ੍ਰੀ ਚਮਕੌਰ ਸਾਹਿਬ ਅਤੇ ਭਦੌੜ ਤੋਂ ਸ਼ਾਨਦਾਰ ਜਿੱਤ ਲਈ ਧਾਰਮਿਕ ਸਥਾਨਾਂ ‘ਤੇ ਦੁਆ ਸਲਾਮ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੀਰ ਬਾਬਾ ਬੁੱਢਣ ਸ਼ਾਹ ਵਿਖੇ ਕੀਤੀ ਦੁਆ ਸਲਾਮ
