ਚੰਡੀਗੜ੍ਹ, 2 ਮਾਰਚ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜਨਮਦਿਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਟਵੀਟ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਚੰਨੀ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਕਿਸੇ ਨੇ ਲੰਮੀ ਉਮਰ ਦੀ ਦੁਆ ਮੰਗੀ ਤਾਂ ਕਿਸੇ ਨੇ ਉਨ੍ਹਾਂ ਦੇ ਭਵਿੱਖ ਲਈ ਮੰਗਲ ਕਾਮਨਾ ਕੀਤੀ। ਇਹ ਵੱਖਰੀ ਗੱਲ ਹੈ ਕਿ ਸ਼ਾਮ ਹੁੰਦੇ-ਹੁੰਦੇ ਆਪਣੇ ਆਪ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਜਨਮਦਿਨ ਦੀ ਗੱਲ ਨੂੰ ਨਕਾਰ ਦਿੱਤਾ।
ਦੇਰ ਸ਼ਾਮ ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ ਕਿ ਤੁਹਾਡਾ ਸਭ ਦਾ ਸ਼ੁਭਕਾਮਨਾਵਾਂ ਲਈ ਧੰਨਵਾਦ ਪਰ ਅੱਜ ਮੇਰਾ ਜਨਮਦਿਨ ਨਹੀਂ ਹੈ। ਮੈਂ ਤੁਹਾਡੀਆਂ ਦੁਆਵਾਂ ਨੂੰ ਆਪਣੇ ਜੀਵਨ ਦਾ ਸਭ ਤੋਂ ਉਤਮ ਅਾਸ਼ੀਰਵਾਦ ਸਮਝਦੇ ਹੋਏ ਅੱਗੇ ਹੋਰ ਮਿਹਨਤ ਕਰਨ ਲਈ ਤਤਪਰ ਰਹਾਂਗਾ। ਤੁਹਾਡਾ ਸਭ ਦਾ ਧੰਨਵਾਦ।