ਬਠਿੰਡਾ, 2 ਜੁਲਾਈ (ਦਲਜੀਤ ਸਿੰਘ)- ਬਿਜਲੀ ਦੀ ਮਾੜੀ ਸਪਲਾਈ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਬਠਿੰਡਾ ਦੇ ਸਿਰਕੀ ਬਾਜ਼ਾਰ ਵਿਚ ਧਰਨਾ ਦਿੱਤਾ ਗਿਆ ਜਿਸ ਵਿਚ ਵਿਸ਼ੇਸ਼ ਤੌਰ ‘ਤੇ ਪੁੱਜੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਚੋਣ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼ ਲਗਾਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਬਿਜਲੀ ਕੱਟਾ ਅਤੇ ਬਿਜਲੀ ਦੇ ਵਧੇ ਰੇਟਾਂ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਨ ਲਈ ਦੁਕਾਨਦਾਰ ਨੂੰ ਪੱਖੀ ਦਿੱਤੀ ।
ਕੈਪਟਨ ਸਰਕਾਰ ਕਿਸਾਨਾਂ ਨੂੰ ਅਕਾਲੀ ਸਰਕਾਰ ਵਾਂਗ ਨਿਰਵਿਘਨ ਬਿਜਲੀ ਦੇਵੇ, ਨਹੀਂ ਤਾਂ ਹੋਵੇਗਾ ਵੱਡਾ ਅੰਦੋਲਨ : ਹਰਸਿਮਰਤ ਕੌਰ ਬਾਦਲ
