ਅਟਾਰੀ,6 ਮਾਰਚ – ਬੀ.ਐੱਸ.ਐਫ. ਹੈੱਡ ਕੁਆਰਟਰ ਖਾਸਾ ਅੰਮ੍ਰਿਤਸਰ ਵਿਖੇ ਅੱਜ ਮੰਦਭਾਗੀ ਘਟਨਾ ਵਾਪਰੀ ਹੈ, ਜਿਸ ਵਿਚ ਪੰਜ ਫ਼ੌਜੀ ਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਕ ਜ਼ਖ਼ਮੀ ਦੱਸਿਆ ਜਾ ਰਿਹਾ ਹੈ | ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੀ ਵੀ ਮੌਤ ਹੋ ਚੁੱਕੀ ਹੈ। ਉਸ ਦੀ ਪਹਿਚਾਣ ਸਤੱਪਾ ਮਹਾਰਾਸ਼ਟਰ ਰਾਜ ਵਜੋਂ ਹੋਈ ਹੈ। ਪੁਲਿਸ ਥਾਣਾ ਘਰਿੰਡਾ ਦੇ ਐੱਸ. ਐੱਚ. ਓ. ਤਜਿੰਦਰਪਾਲ ਸਿੰਘ ਗੁਰਾਇਆ ਭਾਰੀ ਪੁਲਿਸ ਫੋਰਸ ਲੈ ਕੇ ਬੀ.ਐੱਸ.ਐਫ. ਹੈੱਡ ਕੁਆਰਟਰ ਖਾਸਾ ਪਹੁੰਚੇ ਹਨ, ਜਿੱਥੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਬੀ.ਐੱਸ.ਐਫ. ਦੇ ਜਵਾਨ ਸਤੱਪਾ ਨੇ ਡਿਊਟੀ ਦੌਰਾਨ ਆਪਣੀ ਰਾਈਫ਼ਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਸਨ, ਜਿਸ ਕਾਰਨ ਛੇ ਜਵਾਨ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ਵਿਚੋਂ ਪੰਜ ਦੀ ਮੌਤ ਹੋ ਚੁੱਕੀ ਹੈ |
Related Posts
ਪੰਜਾਬ ਪੁਲਸ ‘ਚ ਭਰਤੀ ਹੋਣ ਵਾਲਿਆਂ ਲਈ ਖ਼ੁਸ਼ਖ਼ਬਰੀ, ਕੈਬਨਿਟ ‘ਚ ਲਿਆ ਗਿਆ ਵੱਡਾ ਫ਼ੈਸਲਾ
ਚੰਡੀਗੜ੍ਹ, 12 ਦਸੰਬਰ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿਚ ਵੱਡੇ…
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ
ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ…
ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਜਿੰਪਾ
– ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕੀਤਾ ਸੀ ਦੌਰਾ ਚੰਡੀਗੜ੍ਹ – ਫਾਜ਼ਿਲਕਾ ਜ਼ਿਲ੍ਹੇ ਦੇ…