ਅੰਮ੍ਰਿਤਸਰ,7 ਮਾਰਚ – ਸਵਿਟਜ਼ਰਲੈਂਡ ਦੇ ਭਾਰਤ ‘ਚ ਰਾਜਦੂਤ ਡਾ. ਰਾਲਫ਼ ਹੈਕਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਲਲਾਰੀਆ ਮੈਕੋਨੀ ਹੈਕਨਰ ਵੀ ਸਨ। ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਹਰਜਾਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਆਦਿ ਵਲੋਂ ਸਨਮਾਨਿਤ ਕੀਤਾ ਗਿਆ |
ਸਵਿਟਜ਼ਰਲੈਂਡ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ
