ਨਵੀਂ ਦਿੱਲੀ, 7 ਮਾਰਚ – ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ ‘ਤੇ ਗੱਲ ਕੀਤੀ। ਫ਼ੋਨ ਕਾਲ ਕਰੀਬ 35 ਮਿੰਟ ਤੱਕ ਚੱਲੀ। ਦੋਹਾਂ ਨੇਤਾਵਾਂ ਨੇ ਯੂਕਰੇਨ ਦੀ ਬਦਲਦੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਰੂਸ ਅਤੇ ਯੂਕਰੇਨ ਦਰਮਿਆਨ ਨਿਰੰਤਰ ਸਿੱਧੀ ਗੱਲਬਾਤ ਦੀ ਸ਼ਲਾਘਾ ਕੀਤੀ ਹੈ | ਉੱਥੇ ਹੀ ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਯੂਕਰੇਨ ਸਰਕਾਰ ਵਲੋਂ ਕੀਤੀ ਮਦਦ ਲਈ ਰਾਸ਼ਟਰਪਤੀ ਜ਼ੇਲੇਂਸਕੀ ਦਾ ਧੰਨਵਾਦ ਕੀਤਾ। ਉੱਥੇ ਹੀ ਪ੍ਰਧਾਨ ਮੰਤਰੀ ਨੇ ਸੁਮੀ ਤੋਂ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਚੱਲ ਰਹੇ ਯਤਨਾਂ ਵਿਚ ਯੂਕਰੇਨ ਸਰਕਾਰ ਤੋਂ ਲਗਾਤਾਰ ਸਮਰਥਨ ਦੀ ਮੰਗ ਵੀ ਕੀਤੀ |
ਪ੍ਰਧਾਨ ਮੰਤਰੀ ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫ਼ੋਨ ‘ਤੇ ਗੱਲ ਕੀਤੀ
