ਨਵੀਂ ਦਿੱਲੀ, 7 ਮਾਰਚ (ਬਿਊਰੋ)- ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਇਸ ਨੂੰ ਲੈ ਕੇ ਸਿਆਸੀ ਸਰਗਰਮੀਆਂ ਮੁੜ ਤੇਜ਼ ਹੋ ਗਈਆਂ ਹਨ। ਯੂਪੀ ‘ਚ ਅੱਜ ਆਖਰੀ ਪੜਾਅ ਦੀ ਵੋਟਿੰਗ ਤੋਂ ਬਾਅਦ ਐਗਜ਼ਿਟ ਪੋਲ ਦੇ ਨਤੀਜੇ ਆਉਣੇ ਹਨ। ਇਸੇ ਦਰਮਿਆਨ ਖ਼ਬਰ ਆ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਪੁੱਜੇ ਹਨ ਤੇ ਉਹ ਪਿਛਲੇ ਅੱਧੇ ਘੰਟੇ ਤੋਂ ਉਨ੍ਹਾਂ ਦੀ ਰਿਹਾਇਸ਼ ‘ਤੇ ਮੌਜੂਦ ਹਨ। ਸਿਆਸੀ ਮਾਹਿਰ ਇਸ ਨੂੰ ਨਤੀਜਿਆਂ ਤੋਂ ਪਹਿਲਾਂ ਸਿਆਸੀ ਜੋੜ-ਤੋੜ ਦੀ ਤਿਆਰੀ ਵਜੋਂ ਦੇਖ ਰਹੇ ਹਨ।
ਜ਼ਿਕਰਯੋਗ ਹੈ ਕਿ BBMB ਦੇ ਸਥਾਈ ਮੈਂਬਰਾਂ ਨੂੰ ਲੈ ਕੇ ਬਦਲੇ ਨਿਯਮਾਂ ’ਚ ਫਸੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਹੁਸਨ ਲਾਲ ਨੇ ਇਸ ਸਬੰਧੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਅਹਿਮ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਇਸੇ ਸਬੰਧ ’ਚ ਮੁੱਖ ਮੰਤਰੀ ਕੈਬਨਿਟ ਬੈਠਕ ਕਰਨਾ ਚਾਹੁੰਦੇ ਸਨ। ਇਸ ਸਬੰਧੀ ਬਕਾਇਦਾ ਸੂਬਾ ਚੋਣ ਕਮਿਸ਼ਨ ਤੋਂ ਇਜਾਜ਼ਤ ਵੀ ਮੰਗੀ ਗਈ ਸੀ। ਪਰ ਕੈਬਨਿਟ ਬੈਠਕ ਦੀ ਇਜਾਜ਼ਤ ਨਾ ਮਿਲਦੇ ਦੇਖ ਮੁੱਖ ਮੰਤਰੀ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ।