ਚੰਡੀਗੜ੍ਹ,8 ਮਾਰਚ – ਐਨਡੀਪੀਐਸ ਦੀਆਂ ਧਾਰਾਵਾਂ ਹੇਠ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਦੀ ਜੁਡੀਸ਼ਿਅਲ ਕਸਟਡੀ 22 ਮਾਰਚ ਤੱਕ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਮੁਹਾਲੀ ਦੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ । ਜੋ ਕਿ ਅੱਜ ਖਤਮ ਹੋਣ ਵਾਲੀ ਸੀ ਜਿਸ ਦੇ ਚੱਲਦਿਆਂ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਸੀ।
ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ
