ਮੋਗਾ, 8 ਮਾਰਚ – ਪੰਜਾਬ ਵਿਧਾਨ ਸਭਾ ਚੋਣਾਂ-2022 ਤਹਿਤ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 10 ਮਾਰਚ ਦਿਨ ਵੀਰਵਾਰ ਨੂੰ ਸਥਾਨਕ ਆਈ.ਟੀ.ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਚਾਰੇ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਆਈ.ਟੀ.ਆਈ. ਵਿਖੇ ਵੱਖ-ਵੱਖ ਗਿਣਤੀ ਕੇਂਦਰਾਂ ‘ਚ ਕੀਤੀ ਜਾਵੇਗੀ। ਇਨ੍ਹਾਂ ਗਿਣਤੀ ਕੇਂਦਰਾਂ ‘ਚ ਗਿਣਤੀ ਪੱਖੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ
