ਅੰਮ੍ਰਿਤਸਰ, 9 ਮਾਰਚ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਮੈਨੂੰ ਲੱਗਦਾ ਹੈ ਕਿ ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ। ਓਪੀਨੀਅਨ ਪੋਲ ਅਤੇ ਐਗਜ਼ਿਟ ਪੋਲ ‘ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨ ਨਿਗਰਾਨੀ ਕਰਦਾ ਹੈ ਕਿ ਵੋਟਰ ਪ੍ਰਭਾਵਿਤ ਨਹੀਂ ਹੁੰਦੇ ਹਨ, ਪਰ ਅੱਜ – ਕੱਲ੍ਹ ਕੁਝ ਸਰਕਾਰਾਂ ਜਨਤਾ ਦੇ ਪੈਸੇ ਦੀ ਵਰਤੋਂ ਕਰਕੇ ਓਪੀਨੀਅਨ ਪੋਲ ਕਰਵਾਉਂਦੀਆਂ ਹਨ। ਉਨ੍ਹਾਂ ਨੇ ਆਪ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ‘ਆਪ’ ਨੇ ਅਜਿਹਾ ਕੀਤਾ ਹੈ |
ਸੁਖਬੀਰ ਸਿੰਘ ਬਾਦਲ : ਕੋਈ ਵੀ ਪੰਜਾਬੀ ਐਗਜ਼ਿਟ ਪੋਲ ‘ਤੇ ਵਿਸ਼ਵਾਸ ਨਹੀਂ ਕਰਦਾ
