ਮੋਹਾਲੀ, 10 ਮਾਰਚ (ਬਿਊਰੋ)- ਮੋਹਾਲੀ ‘ਚ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਹੁਣ ਤੱਕੇ ਪ੍ਰਾਪਤ ਹੋਏ ਰੁਝਾਨਾਂ ਮੁਤਾਬਕ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੂੰ 24468 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਉਨ੍ਹਾਂ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੂੰ ਪਿੱਛੇ ਛੱਡ ਦਿੱਤਾ ਹੈ।
ਬਲਬੀਰ ਸਿੱਧੂ ਨੂੰ ਹੁਣ ਤੱਕ 14441 ਵੋਟਾਂ ਹਾਸਲ ਹੋਈਆਂ ਹਨ, ਜਦੋਂ ਕਿ ਭਾਜਪਾ ਦੇ ਸੰਜੀਵ ਵਸ਼ਿਸ਼ਟ ਨੂੰ 5234 ਵੋਟਾਂ ਹਾਸਲ ਹੋਈਆਂ ਹਨ। ਮੋਹਾਲੀ ਦੇ ਤਿੰਨ ਵਿਧਾਨ ਸਭਾ ਹਲਕਿਆਂ ਮੋਹਾਲੀ, ਖਰੜ ਅਤੇ ਡੇਰਾਬੱਸੀ ‘ਚ ਵੋਟਾਂ ਦੀ ਗਿਣਤੀ ਦਾ ਕੰਮ ਜਾਰੀ ਹੈ। ਇਸ ਦੌਰਾਨ ਨਵੇਂ ਵੋਟਿੰਗ ਸੈਂਟਰ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਅੰਦਰ ਵੋਟਾਂ ਦੀ ਗਿਣਤੀ ਚੱਲ ਰਹੀ ਹੈ।