ਸ੍ਰੀ ਚਮਕੌਰ ਸਾਹਿਬ, 10 ਮਾਰਚ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਜਾਵੇਗਾ। ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਸਾਹਮਣੇ ਆਏ ਹੁਣ ਤੱਕ ਦੇ ਰੁਝਾਨਾਂ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਪਿੱਛੇ ਚੱਲ ਰਹੇ ਹਨ। ਚਰਨਜੀਤ ਸਿੰਘ ਚੰਨੀ ਭਦੌੜ ਸੀਟ ਤੋਂ ਵੀ ਹਾਰਦੇ ਹੋਏ ਨਜ਼ਰ ਆ ਰਹੇ ਹਨ। ਭਦੌੜ ਅਤੇ ਸ੍ਰੀ ਚਮਕੌਰ ਸਾਹਿਬ ਤੋਂ ਆਮ ਆਦਮੀ ਪਾਰਟੀ ਜਿੱਤਦੀ ਹੋਈ ਨਜ਼ਰ ਆ ਰਹੀ ਹੈ। ਰੁਝਾਨਾਂ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਅੱਗੇ ਚੱਲ ਰਹੇ ਹਨ।
ਕਾਂਗਰਸ ਅਤੇ ‘ਆਪ’ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਮਿਲ ਰਹੀ ਹੈ।
ਹੁਣ ਤੱਕ 8 ਗੇੜਾਂ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 30880 ਵੋਟਾਂ ਜਦਕਿ ‘ਆਪ’ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ 32860 ਵੋਟਾਂ ਹਾਸਲ ਹੋਈਆਂ ਹਨ। ਭਾਜਪਾ ਦੇ ਦਰਸ਼ਨ ਸਿੰਘ ਸ਼ਿਵਜੋਤ ਤੀਜੇ ਨੰਬਰ ’ਤੇ ਚੱਲ ਰਹੇ ਹਨ। ਪੰਜਾਬ ਦੇ 117 ਹਲਕਿਆਂ ’ਚ ਹੌਟ ਸੀਟ ਮੰਨੀ ਜਾਂਦੀ ਸ੍ਰੀ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੇ ਉਮੀਦਵਾਰ ਹਨ, ਜੋਕਿ ਅਕਾਲੀ ਦਲ ਦੇ ਹਰਮੋਹਨ ਸਿੰਘ ਅਤੇ ਚਰਨਜੀਤ ਸਿੰਘ ‘ਆਪ’ ਦੇ ਉਮੀਦਵਾਰ ਨੂੰ ਜ਼ਬਰਦਸਤ ਟੱਕਰ ਦੇ ਰਹੇ ਹਨ। ਉਥੇ ਹੀ ਭਦੌੜ ਹਲਕੇ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਹੁਣ ਤੱਕ ਹੋਏ ਚਾਰ ਗੇੜਾਂ ਦੇ ਨਤੀਜਿਆਂ ਦੌਰਾਨ 9750 ਵੋਟਾਂ ਮਿਲੀਆਂ ਹਨ ਜਦਕਿ ‘ਆਪ’ ਉਮੀਦਵਾਰ ਲਾਭ ਸਿੰਘ ਨੂੰ 19659 ਵੋਟਾਂ ਮਿਲ ਚੁੱਕੀਆਂ ਹਨ। ਲਾਭ ਸਿੰਘ ਪਹਿਲੇ ਚੱਲ ਰਹੇ ਹਨ ਜਦਕਿ ਚੰਨੀ ਦੂਜੇ ਨੰਬਰ ’ਤੇ ਚੱਲ ਰਹੇ ਹਨ।