ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜੇਤੂ

bajwa/nawanpunjab.com

ਫਤਿਹਗੜ੍ਹ ਚੂੜੀਆਂ, 10 ਮਾਰਚ (ਬਿਊਰੋ)- ਪੰਜਾਬ ਦੀਆਂ 117 ਮੈਂਬਰੀ ਪੰਜਾਬ ਵਿਧਾਨ ਸਭਾ ਲਈ ਬੀਤੀ 20 ਫਰਵਰੀ ਨੂੰ ਹੋਈਆਂ ਵੋਟਾਂ ਦੀ ਗਿਣਤੀ ਵੀਰਵਾਰ ਸਵੇਰੇ 8 ਵਜੇ ਸ਼ੁਰੂ ਹੋਈ। ਉਥੇ ਹੀ ਫਤਿਹਗੜ੍ਹ ਚੂੜੀਆਂ ਦੇ ਲੋਕਾਂ ਨੇ ਕਾਂਗਰਸ ਦੇ ਉਮੀਦਵਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ 36938 ਵੋਟਾਂ ਨਾਲ ਜਿਤਾ ਦਿੱਤਾ ਹੈ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ (ਜੋ 2017 ਵਿਚ ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਸਨ) 40605 ਵੋਟਾਂ ਨਾਲ ਦੂਜੇ ਨੰਬਰ ਅਤੇ ਆਮ ਆਦਮੀ ਪਾਰਟੀ ਦੇ ਬਲਬੀਰ ਸਿੰਘ ਪੰਨੂ 35441 ਵੋਟਾਂ ਨਾਲ ਤੀਜੇ ਨੰਬਰ ’ਤੇ ਰਹੇ। ਇਸ ਤੋਂ ਇਲਾਵਾ ਪੰਜਾਬ ਲੋਕ ਕਾਂਗਰਸ ਵੱਲੋਂ ਤਜਿੰਦਰ ਸਿੰਘ ਰੰਧਾਵਾ ਅਤੇ ਸੰਯੁਕਤ ਸਮਾਜ ਮੋਰਚਾ ਵੱਲੋਂ ਬਲਜਿੰਦਰ ਸਿੰਘ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ।

Leave a Reply

Your email address will not be published. Required fields are marked *