16 ਮਾਰਚ ਨੂੰ 12.30 ਵਜੇ ਖਟਕੜਕਲਾਂ ‘ਚ ਭਗਵੰਤ ਮਾਨ ਨਾਲ ਇਹ ਵਿਧਾਇਕ ਚੁੱਕਣਗੇ ਸਹੁੰ

sangrur/nawanpunjab.com

ਚੰਡੀਗੜ, 12 ਮਾਰਚ (ਬਿਊਰੋ)- ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰੀ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਤੋਂ ਇਲਾਵਾ ਸੂਬੇ ’ਚ ਕਿਸੇ ਅਜਿਹੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਜਿਸ ਦੀ ਸਿਰਫ਼ ਅੱਠ ਸਾਲ ਪਹਿਲਾਂ ਇੱਥੋਂ ਦੀ ਸਿਆਸਤ ’ਚ ਐਂਟਰੀ ਹੋਈ ਸੀ। ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕਡ਼ ਕਲਾਂ (ਨਵਾਂਸ਼ਹਿਰ) ’ਚ 12.30 ਵਜੇ ਪੰਜਾਬ ਦੇ 26ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਵੈਸੇ ਭਗਵੰਤ ਮਾਨ 1966 ’ਚ ਪੰਜਾਬ ਦੇ ਪੁਨਰਗਠਨ ਦੇ ਬਾਅਦ ਸੂਬੇ ਦੇ 19ਵੇਂ ਮੁੱਖ ਮੰਤਰੀ ਹੋਣਗੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਭਗਵੰਤ ਮਾਨ ਨਾਲ ਨਵੇਂ ਬਣੇ ਵਿਧਾਇਕ ਹਰਪਾਲ ਚੀਮਾ ਦਿੜਬਾ ਤੋਂ, ਅਮਨ ਅਰੋੜਾ ਸੁਨਾਮ ਤੋਂ, ਕੁਲਤਾਰ ਸਿੰਘ ਸੰਧਵਾਂ ਕੋਟਕਪੂਰਾ ਤੋਂ, ਹਰਜੋਤ ਬੈਂਸ ਸ੍ਰੀ ਅਨੰਦਪੁਰ ਸਾਹਿਬ ਤੋਂ, ਨੀਨਾ ਮਿੱਤਲ ਰਾਜਪੁਰੇ ਤੋਂ ਤੇ ਜੀਵਨਜੋਤ ਕੌਰ ਅੰਮ੍ਰਿਤਸਰ ਤੋਂ ਬਤੌਰ ਕੈਬਨਿਟ ਮੰਤਰੀ ਸਹੁੰ ਚੁੱਕਣਗੇ। ਸੂਤਰਾਂ ਮੁਤਾਬਕ ਇਸ ਵਾਰ ਛੋਟੀ ਕੈਬਨਿਟ ਰੱਖੀ ਜਾਵੇਗੀ। ਇਸ ਦਾ ਵਿਸਥਾਰ ਵੀ ਸੰਭਵ ਹੋ ਸਕਦਾ ਹੈ। ਭਾਵੇਂ ਕਿ ਹਾਲੇ ਵਿਭਾਗਾਂ ਦੀ ਵੰਡ ਨੂੰ ਲੈ ਕੇ ਸਥਿਤੀ ਸਪਸ਼ਟ ਨਹੀਂ ਹੈ।

Leave a Reply

Your email address will not be published. Required fields are marked *