ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼ ਹੋਇਆ ਸੰਮਤ ਨਾਨਕਸ਼ਾਹੀ 554 ਕੈਲੰਡਰ, ਜਥੇਦਾਰ ਨੇ ਕੀਤੀ ਇਹ ਅਪੀਲ

calender/nawanpunjab.com

ਅੰਮ੍ਰਿਤਸਰ, 12 ਮਾਰਚ (ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਅੱਜ ਤਿਆਰ ਕੀਤਾ ਗਿਆ ਸੰਮਤ ਨਾਨਕਸ਼ਾਹੀ 554 ਕੈਲੰਡਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਰਿਲੀਜ਼ ਕਰ ਦਿੱਤਾ ਗਿਆ ਹੈ। ਨਾਨਕਸ਼ਾਹੀ 554 ਕੈਲੰਡਰ ਰਿਲੀਜ਼ ਕਰਨ ਸਮੇਂ ਪੰਜ ਸਿੰਘ ਸਾਹਿਬਾਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਆਦਿ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।

ਨਾਨਕਸ਼ਾਹੀ 554 ਕੈਲੰਡਰ ਜਾਰੀ ਰਿਲੀਜ਼ ਕਰਦੇ ਸਮੇਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਾਰ ਇਹ ਕੈਲੰਡਰ ਵਿੱਚ ਸਾਕਾ ਪੰਜਾ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਕੈਲੰਡਰ ਵਿਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਪੁਰਬ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਪਰਿਵਾਰ ਤੇ ਸਿੱਖ ਸੰਗਤਾਂ ਸਮੇਤ ਸ੍ਰੀ ਆਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਦਾ ਪੁਰਬ ਵੀ ਸੰਗਤਾਂ ਦੀ ਮੰਗ ’ਤੇ ਖ਼ਾਸ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ। ਇਸ ਦੌਰਾਨ ਜਥੇਦਾਰ ਸਾਹਿਬ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸੰਮਤ ਨਾਨਕਸ਼ਾਹੀ 554 ਮੁਤਾਬਕ ਦਿਨ ਅਤੇ ਤਿਉਹਾਰ ਮਨਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *