ਅਜਨਾਲਾ, 13 ਮਾਰਚ – ਪੰਜਾਬ ’ਚ ਆਮ ਆਦਮੀ ਪਾਰਟੀ ਦੀ ਹੋਈ ਇਤਿਹਾਸਕ ਜਿੱਤ ਉਪਰੰਤ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਅੰਮ੍ਰਿਤਸਰ ਵਿਖੇ ਧੰਨਵਾਦੀ ਰੋਡ ਸ਼ੋਅ ਕਰਨ ਪਹੁੰਚੇ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ਤੇ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ, ਇੰਚਾਰਜ ਜਰਨੈਲ ਸਿੰਘ, ਸਹਿ ਇੰਚਾਰਜ ਰਾਘਵ ਚੱਢਾ, ਵਿਧਾਇਕ ਅਮਨ ਅਰੋੜਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਮੀਤ ਹੇਅਰ, ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਵਿਧਾਇਕ ਸਰਵਜੀਤ ਕੌਰ ਮਾਣੂੰਕੇ ਸਮੇਤ ਹੋਰਨਾਂ ਆਗੂਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਅਰਵਿੰਦ ਕੇਜਰੀਵਾਲ ਦਾ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚਣ ਤੇ ਭਰਵਾਂ ਸਵਾਗਤ
