ਅੰਮ੍ਰਿਤਸਰ, 14 ਮਾਰਚ (ਬਿਊਰੋ)- ਨਵੇਂ ਸਾਲ ਸੰਮਤ ਨਾਨਕਸ਼ਾਹੀ 554 ਦੀ ਆਰੰਭਤਾ ਅਤੇ ਚੇਤ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਪੁੱਜੀਆਂ ਅਤੇ ਆਪਣੇ ਪਰਿਵਾਰਾਂ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਸੰਮਤ ਨਾਨਕਸ਼ਾਹੀ ਕੈਲੰਡਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਧਾਰਨ ਵਰ੍ਹੇ 1469 ਈਸਵੀਂ ਤੋਂ ਅਰੰਭ ਹੋਇਆ ਸੀ।
ਨਵੇਂ ਸਾਲ ਸੰਮਤ ਨਾਨਕਸ਼ਾਹੀ 554 ਦੀ ਆਰੰਭਤਾ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਦਰਸ਼ਨ ਕਰਨ ਪੁੱਜੇ ਸ਼ਰਧਾਲੂ
