ਬੈਂਗਲੁਰੂ,15 ਮਾਰਚ – ਕਰਨਾਟਕ ਵਿਚ ਸਕੂਲਾਂ ਅਤੇ ਕਾਲਜਾਂ ਵਿਚ ਹਿਜਾਬ ਨੂੰ ਲੈ ਕੇ ਚੱਲ ਰਿਹਾ ਵਿਵਾਦ ਅੱਜ ਖ਼ਤਮ ਹੋ ਗਿਆ ਹੈ। ਕਰਨਾਟਕ ਹਾਈ ਕੋਰਟ ਨੇ ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਨੂੰ ਬਰਕਰਾਰ ਰੱਖਿਆ ਹੈ। ਇਸ ਦੇ ਨਾਲ ਹੀ ਹਿਜਾਬ ਦੇ ਖ਼ਿਲਾਫ਼ ਆਦੇਸ਼ ਨੂੰ ਚੁਣੌਤੀ ਦੇਣ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਖ਼ਾਰਜ ਕਰ ਦਿੱਤਾ ਗਿਆ ਹੈ। ਚੀਫ਼ ਜਸਟਿਸ ਰਿਤੂ ਰਾਜ ਅਵਸਥੀ, ਜਸਟਿਸ ਕ੍ਰਿਸ਼ਨਾ ਦੀਕਸ਼ਿਤ ਅਤੇ ਜਸਟਿਸ ਜੇ.ਐਮ. ਖਾਜੀ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ। ਫਿਲਹਾਲ, ਰਾਜ ਸਰਕਾਰ ਨੇ ਸਾਵਧਾਨੀ ਦੇ ਤੌਰ ‘ਤੇ ਉਡੁਪੀ ਅਤੇ ਦਕਸ਼ੀਨਾ ਕੰਨੜ ਜ਼ਿਲ੍ਹਿਆਂ ਵਿਚ ਸਕੂਲ ਅਤੇ ਕਾਲਜ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ |
ਹਿਜਾਬ ਪਹਿਨਣ ‘ਤੇ ਪਾਬੰਦੀ ਨੂੰ ਬਰਕਰਾਰ,ਸਾਰੀਆਂ ਪਟੀਸ਼ਨਾਂ ਖ਼ਾਰਜ
