ਚੰਡੀਗੜ੍ਹ, 15 ਮਾਰਚ (ਬਿਊਰੋ)- ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਵਿੱਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਇਸ ਦੌਰਾਨ ਲਾਰੈਂਸ ਬਿਸ਼ਨੋਈ ਗਰੁੱਪ ਨੇ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜਿੰਮੇਵਾਰੀ ਲਈ ਹੈ। ਲਾਰੈਂਸ ਬਿਸ਼ਨੋਈ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਲਿਖਿਆ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕਢਵਾ ਕੇ ਪਹਿਲਾਂ ਲਾਰਾ ਲਗਾ ਕੇ ਰੱਖਿਆ ਤੇ ਫ਼ਿਰ ਵਿਦੇਸ਼ ਭੱਜ ਗਿਆ, ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।
ਦੱਸਣਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਜਲੰਧਰ ਦੇ ਪਿੰਡ ਮੱਲੀਆਂ ‘ਚ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ 2 ਦਰਜਨ ਤੋਂ ਵੱਧ ਨੌਜਵਾਨਾਂ ਨੇ ਇੰਟਰਨੈਸ਼ਨਲ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ (Sandeep Nangal Demise) ਦਾ ਗੋਲੀਆਂ ਕਤਲ ਕਰ ਦਿੱਤਾ ਸੀ। ਸੰਦੀਪ ਕੈਨੇਡਾ ਦਾ ਨਿਵਾਸੀ ਸੀ ,ਜਿਨ੍ਹਾਂ ਦੇ ਸਿਰ ‘ਚ ਗੋਲੀ ਮਾਰ ਦੇ ਕਤਲ ਕਰ ਦਿੱਤਾ ਗਿਆ ਹੈ। ਉਸ ਹਾਦਸੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਕੱਲ ਨਕੋਦਰ ਦੇ ਪਿੰਡ ਮੱਲੀਆਂ ਵਿਖੇ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਮਸ਼ਹੂਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀ ਮਾਰ ਦਿੱਤੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਖਿਡਾਰੀ ਸੰਦੀਪ ਨੂੰ ਹਸਪਤਾਲ ਲੈ ਗਏ ਸਨ ਪਰ ਉਥੇ ਉਸ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਸਫੇਦ ਰੰਗ ਦੀ ਸਵਿੱਫਟ ਕਾਰ ‘ਚ ਆਏ ਸਨ ਤੇ ਸੰਦੀਪ ‘ਤੇ ਹਮਲਾ ਕਰਕੇ ਫਰਾਰ ਹੋ ਗਏ। ਹਮਲਾਵਰਾਂ ਨੇ ਅਚਾਨਕ ਫਾਈਰਿੰਗ ਕਰ ਦਿੱਤੀ ਜਿਸ ਨਾਲ ਚੱਲਦੇ ਮੈਚ ‘ਚ ਭੱਜ ਦੌੜ ਮਚ ਰਹੀ ਹੈ।